ਬੁਰਜ ਅਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ।
⇒ਛੋਟਿਆਂ ਛੋਟਿਆਂ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਮਾਂ ਬੰਨਿਆ।
ਨਿਊਜ਼4ਪੰਜਾਬ ਬਿਊਰੋ
ਬਟਾਲਾ। ਅਧਿਆਪਕ ਦਿਵਸ ਦੇ ਮੌਕੇ ਤੇ ਸਿੱਖਿਆ ਬਲਾਕ ਧਿਆਨਪੁਰ ਦੇ ਅਧੀਨ ਆਉਂਦੇ ਪਿੰਡ ਬੁਰਜ ਅਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੀਰਵਾਰ ਨੂੰ ਬੜੀ ਹੀ ਧੂਮ-ਧਾਮ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਅਧਿਆਪਕ ਦਿਵਸ ਦੇ ਮੌਕੇ ਤੇ ਵਿਸ਼ੇਸ਼ ਤੌਰ ਤੇ ਆਯੋਜਿਤ ਕੀਤੇ ਗਏ ਇਸ ਸਮਾਰੋਹ ਦੀ ਪ੍ਰਧਾਨਗੀ ਸਕੂਲ ਇੰਚਾਰਜ ਸ੍ਰੀ ਰਜਿੰਦਰ ਕੁਮਾਰ ਨੇ ਕੀਤੀ।
ਇਸ ਮੌਕੇ ਤੇ ਸਕੂਲ ਦੇ ਨਨੇ ਮੁੰਨੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। ਬੱਚਿਆਂ ਦੁਆਰਾ ਬੜੇ ਹੀ ਮਨਮੋਹਕ ਅੰਦਾਜ ਵਿੱਚ ਕਵਿਤਾਵਾਂ ਦਾ ਗਾਇਨ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਬੱਚਿਆਂ ਦੁਆਰਾ ਪੰਜਾਬੀ ਗੀਤਾਂ ਤੇ ਡਾਂਸ ਵੀ ਕੀਤਾ ਗਿਆ। ਇਸ ਮੌਕੇ ਕੇਕ ਵੀ ਕੱਟਿਆ ਗਿਆ। ਇਸ ਮੌਕੇ ਤੇ ਬੱਚਿਆਂ ਲਈ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।
ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਅਧਿਆਪਕਾਂ ਨੂੰ ਤੋਹਫੇ ਵੀ ਦਿੱਤੇ। ਇਸ ਮੌਕੇ ਤੇ ਸਕੂਲ ਅਧਿਆਪਕਾ ਸ਼੍ਰੀਮਤੀ ਸੋਨੀਆ ਦੇਵੀ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੇ ਮਹੱਤਵ ਦੇ ਬਾਰੇ ਵਿੱਚ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਆਪਣੇ ਅਧਿਆਪਕਾਂ ਤੋਂ ਗਿਆਨ ਪ੍ਰਾਪਤ ਕਰਨ ਲਈ ਪ੍ਰੇਰਤ ਕੀਤਾ। ਉਹਨਾਂ ਦੱਸਿਆ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਬੜਾ ਹੀ ਪਵਿੱਤਰ ਹੈ। ਇਸ ਮੌਕੇ ਤੇ ਮੈਡਮ ਹਰਭਜਨ ਕੌਰ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਤੇ ਸ਼੍ਰੀ ਸ਼੍ਰੀਮਤੀ ਸੋਨੀਆ,ਮਿਡ ਡੇ ਮੀਲ ਵਰਕਰ ਹਰਦੀਪ, ਜੋਗਿੰਦਰੋ ਆਦਿ ਮੌਜੂਦ ਸਨ ।