EducationPunjab

ਅਧਿਆਪਕਾਂ ਦੀ ਬਲਾਕ ਪੱਧਰੀ ਇੱਕ ਰੋਜ਼ਾ ‘ਹੈਂਡਮੇਡ ਟੀਚਿੰਗ ਲਰਨਿੰਗ ਮਟੀਰੀਅਲ’ ਵਰਕਸ਼ਾਪ ਆਯੋਜਿਤ।

ਅਧਿਆਪਕਾਂ ਦੀ ਬਲਾਕ ਪੱਧਰੀ ਇੱਕ ਰੋਜ਼ਾ ‘ਹੈਂਡਮੇਡ ਟੀਚਿੰਗ ਲਰਨਿੰਗ ਮਟੀਰੀਅਲ’ ਵਰਕਸ਼ਾਪ ਆਯੋਜਿਤ।
⇒ਬਲਾਕ ਧਿਆਨਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਬੱਗਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧਿਆਨਪੁਰ ਵਿਖੇ ਇਹ ਵਰਕਸ਼ਾਪ ਲਗਾਈ ਗਈ।
⇒ਡੀ.ਆਰ.ਸੀ (ਗੁਰਦਾਸਪੁਰ) ਗੁਰਨਾਮ ਸਿੰਘ ਨੇ ਪਹੁੰਚ ਕੇ ਕੀਤਾ ਨਿਰੀਖਣ।
⇒53 ਪ੍ਰਾਇਮਰੀ ਅਧਿਆਪਕਾਂ ਨੇ ਵਰਕਸ਼ਾਪ ਵਿੱਚ ਭਾਗ ਲਿਆ।
(ਵਿਨੋਦ ਸੋਨੀ)
ਗੁਰਦਾਸਪੁਰ,(21 ਅਪ੍ਰੈਲ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੰਗਲਵਾਰ ਨੂੰ ਬਲਾਕ ਧਿਆਨਪੁਰ ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਧਿਆਨਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਬੱਗਾ ਵਿਖੇ ਬੱਚਿਆਂ ਦੀ ਪੜ੍ਹਾਈ ਨੂੰ ਰੋਚਕ ਬਣਾਉਣ ਲਈ ‘ਹੈਂਡਮੇਡ ਟੀਚਿੰਗ ਲਰਨਿੰਗ ਮਟੀਰੀਅਲ’ ਤਿਆਰ ਕਰਨ ਸਬੰਧੀ ਬਲਾਕ ਪੱਧਰੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹਨਾਂ ਵਰਕਸ਼ਾਪਾਂ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਡੀ.ਆਰ.ਸੀ (ਪ੍ਰਾਇਮਰੀ )ਗੁਰਨਾਮ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਅਧਿਆਪਕਾਂ ਨੂੰ ਪ੍ਰੋਤਸਾਹਿਤ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ ਧਿਆਨਪੁਰ ਵਿਖੇ ਬਲਾਕ ਧਿਆਨਪੁਰ ਦੇ ਬੀ.ਆਰ.ਸੀ ਮਨਦੀਪ ਸਿੰਘ ਮੰਮਣ ਨੇ ਇਸ ਵਰਕਸ਼ਾਪ ਦੀ ਅਗਵਾਈ ਕੀਤੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਬੱਗਾ ਵਿਖੇ ਬਲਾਕ ਧਿਆਨਪੁਰ ਦੇ ਬੀ.ਆਰ.ਸੀ ਮਨਦੀਪ ਸਿੰਘ ਖਾਨਫੱਤਾ ਨੇ ਇਸ ਵਰਕਸ਼ਾਪ ਦੀ ਅਗਵਾਈ ਕੀਤੀ। ਇਸ ਦੌਰਾਨ ਧਰਮਕੋਟ ਬੱਗਾ ਦੇ ਸੀ.ਐਚ.ਟੀ ਪਲਵਿੰਦਰ ਕੌਰ, ਕੋਟਲਾ ਬਾਮਾ ਦੇ ਸੀ.ਐਚ.ਟੀ ਜੀਤ ਰਾਜ ਅਤੇ ਸੀ.ਐਚ.ਟੀ ਧਿਆਨਪੁਰ ਸ਼ਸ਼ੀ ਪਾਲ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ “ਪ੍ਰਥਮ ਟੀਮ’ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ।
ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪ੍ਰਥਮ ਟੀਮ ਦੇ ਅਸਿਸਟੈਂਟ ਡਿਸਟ੍ਰਿਕਟ ਕੋਆਰਡੀਨੇਟਰ ਪੂਜਾ ਅਤੇ ਸੁਨੀਤਾ ਦੇਵੀ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਬੀ.ਆਰ.ਸੀ ਜਸਪਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਵਰਕਸ਼ਾਪ ਦੌਰਾਨ ਪਹੁੰਚੇ ਅਧਿਆਪਕਾਂ ਨੇ ਬੱਚਿਆਂ ਨੂੰ ਰੋਚਕ ਤਰੀਕੇ ਨਾਲ ਪੜਾਉਣ ਲਈ ਵੱਖ ਵੱਖ ਤਰ੍ਹਾਂ ਦਾ ਟੀਚਿੰਗ ਲਰਨਿੰਗ ਮਟੀਰੀਅਲ ਤਿਆਰ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਬੀ.ਆਰ.ਸੀ (ਗੁਰਦਾਸਪੁਰ) ਗੁਰਨਾਮ ਸਿੰਘ ਨੇ ਵਿਜ਼ਿਟ ਦੌਰਾਨ ਅਧਿਆਪਕਾਂ ਵੱਲੋਂ ਤਿਆਰ ਕੀਤੇ ਗਏ ਸਿੱਖਣ-ਸਿਖਾਉਣ ਦੇ ਸਾਮਾਨ ਟੀ.ਐਲ.ਐਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਹੱਥ ਲਿਖਤ ਅਤੇ ਸਥਾਨਕ ਸਮੱਗਰੀ ਤੋਂ ਬਣੇ ਮਾਡਲ ਬੱਚਿਆਂ ਨੂੰ ਔਖੇ ਵਿਸ਼ੇ ਸੌਖੇ ਤਰੀਕੇ ਨਾਲ ਸਮਝਾਉਣ ਵਿੱਚ ਬਹੁਤ ਸਹਾਈ ਹੁੰਦੇ ਹਨ।
ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਨੂੰ ਵੇਖਦਿਆਂ ਅੱਗੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਜਿਹੀਆਂ ਵਰਕਸ਼ਾਪ ਬਹੁਤ ਜ਼ਰੂਰੀ ਹਨ। ਇਸ ਮੌਕੇ ਤੇ ਇਸ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਸਮੂਹ ਮੌਜੂਦ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।

Related Articles

Leave a Reply

Your email address will not be published. Required fields are marked *

Send this to a friend