CulturalReligious

ਬਟਾਲਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ।

ਬਟਾਲਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ

ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤਾਂ ਨੇ ਗੁਰੂ ਜੀ ਦੇ ਜੀਵਨ ਅਤੇ ਸ਼ਹੀਦੀ ਨਾਲ ਲਬਰੇਜ਼ ਲਾਈਟ ਐਂਡ ਸਾਊਂਡ ਸ਼ੋਅ ਦੇਖਿਆ

ਬਟਾਲਾ, 8 ਨਵੰਬਰ (ਨਿਊਜ਼4ਪੰਜਾਬ ਬਿਊਰੋ)- ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਲੜੀ ਤਹਿਤ ਅੱਜ ਸ਼ਾਮ ਆਈ.ਟੀ.ਆਈ ਖੇਡ ਸਟੇਡੀਅਮ ਬਟਾਲਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੇ ਵਿਸ਼ੇਸ਼ ਤੌਰ ‘ਤੇ ਸਿ਼ਰਕਤ ਕੀਤੀ। 

ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੁਰੂ ਜੀ ਦੇ ਸ਼ਹੀਦੀ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਪੂਰੇ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਵਿੱਚ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਇਸ ਮਹੀਨੇ ਲਗਾਤਾਰ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਗਤਾਂ ਵਲੋਂ ਵੱਡੀ ਤਦਾਦ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਗੁਰੂ ਜੀ ਦੇ ਜੀਵਨ ਅਤੇ ਸ਼ਹੀਦੀ ਨਾਲ ਸਬੰਧਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਦਰਸ਼ਨ ਕੀਤੇ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇ਼ਸ ਉਪਰਾਲੇ ਲਈ ਧੰਨਵਾਦ ਕੀਤਾ।

ਸਮਾਗਮ ਦੀ ਸ਼ੁਰੂਆਤ ਵਿੱਚ ਇੰਟਰਨੈਸ਼ਨਲ ਢਾਡੀ ਜੱਥਾ ਗਿਆਨੀ ਦਵਿੰਦਰ ਸਿੰਘ ਰਾਣੂੰ, ਪਿੰਡ ਸਰਹਾਲਾ ਰਣੂੰਆਂ ਵਲੋਂ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਜਿਲ੍ਹੇ ਵਿਚੋਂ ਪਹੁੰਚੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਿਆ।

ਇਸ ਮੌਕੇ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਗੁਰੁਦੁਆਰਾ ਸ਼੍ਰੋਮਣੀ ਕਮੇਟੀ ਮੈਂਬਰ , ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਮਹੰਤ ਅਮਿਤ ਸ਼ਾਹ, ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ), ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ,
ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਅੰਮਿ੍ਤ ਕਲਸੀ, ਤਰੁਨ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਡਾ. ਕੇ.ਜੇ ਸਿੰਘ, ਇੰਜੀ.ਅਸ਼ਵਨੀ ਥਾਪਾ, ਯੋਗਰਾਜ ਸਿੰਘ ਟੂਰਿਜ਼ਮ ਵਿਭਾਗ, ਨਵਦੀਪ ਸਿੰਘ ਪਨੇਸਰ , ਪਵਨ ਕੁਮਾਰ, ਗਗਨ ਬਟਾਲਾ, ਕੌਂਸਲਰ ਪਲਵਿੰਦਰ ਸਿੰਘ ਲੰਬੜਦਾਰ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਂਟ, ਐਡਵੋਕੇਟ ਪ੍ਰਧਾਨ ਰਜਿੰਦਰ ਸਿੰਘ ਪਦਮ, ਪਰੋਫੈਸਰ ਰਾਜ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਉਂਸਲਰ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਮਨਜੀਤ ਸਿੰਘ ਬਮਰਾਹ, ਵਿੱਕੀ ਚੌਹਾਨ, ਪ੍ਰਧਾਨ ਵੀਨੂੰ ਕਾਹਲੋਂ,ਅਮਰੀਕ ਸਿੰਘ ਲੰਬੜਦਾਰ, ਭੁਪਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਜਸਬੀਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਰਾਜਸੀ ਆਗੂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Leave a Reply

Your email address will not be published. Required fields are marked *

Send this to a friend