Education

ਕਲੱਸਟਰ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਬੱਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ।

ਕਲੱਸਟਰ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਬੱਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਦੂਸਰਾ ਸਥਾਨ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਲਾਲ ਸਿੰਘ ਅਤੇ ਤੀਸਰਾ ਸਥਾਨ ਸਰਕਾਰੀ ਪ੍ਰਾਇਮਰੀ ਸਕੂਲ ਚੋਰਾਂਵਾਲੀ ਨੇ ਹਾਸਿਲ ਕੀਤਾ।

ਬਟਾਲਾ / ਗੁਰਦਾਸਪੁਰ,(ਨਿਊਜ਼ 4ਪੰਜਾਬ ਬਿਊਰੋ)- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ  350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਕਲੱਸਟਰ ਪੱਧਰੀ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨੋਤਰੀ  ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਸੋਮਵਾਰ ਨੂੰ ਸਿੱਖਿਆ ਬਲਾਕ ਧਿਆਨਪੁਰ ਦੇ ਅਧੀਨ ਆਉਂਦੇ ਸੈਂਟਰ ਧਰਮਕੋਟ ਬੱਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਬੱਗਾ ਵਿਖੇ ਕਲਸਟਰ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸੈਂਟਰ ਧਰਮਕੋਟ ਬੱਗਾ ਦੇ ਅਧੀਨ ਆਉਂਦੇ 8 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ  ਭਾਗ ਲਿਆ। ਇਸ ਸਮਾਰੋਹ ਦੀ ਅਗਵਾਈ ਸੈਂਟਰ ਧਰਮਕੋਟ ਬੱਗਾ ਦੀ ਸੈਂਟਰ ਹੈਡ ਟੀਚਰ ਮੈਡਮ ਪਲਵਿੰਦਰ ਕੌਰ ਨੇ ਕੀਤੀ। ਇਹਨਾਂ ਮੁਕਾਬਲਿਆਂ ਵਿੱਚ 8 ਟੀਮਾਂ ਦੇ 16 ਵਿਦਿਆਰਥੀਆਂ ਨੇ ਭਾਗ ਲਿਆ।

ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਸਨਮਾਨਿਤ ਕਰਦੇ ਹੋਏ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸੀ.ਐਚ.ਟੀ ਧਰਮਕੋਟ ਬੱਗਾ ਮੈਡਮ ਪਲਵਿੰਦਰ ਕੌਰ ਨੇ ਦੱਸਿਆ ਇੰਨਾ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਬੱਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਦੂਜਾ ਸਥਾਨ ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਲਾਲ ਸਿੰਘ ਅਤੇ ਤੀਸਰਾ ਸਥਾਨ ਸਰਕਾਰੀ ਪ੍ਰਾਇਮਰੀ ਸਕੂਲ ਚੋਰਾਂਵਾਲੀ ਨੇ ਹਾਸਿਲ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਪੱਧਰ ਤੇ ਹੋਣ ਵਾਲੇ ਸਮਾਰੋਹ ਵਿੱਚ ਕਲਸਟਰ ਪੱਧਰ ਤੇ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਜਾਏਗੀ। ਇਸ ਮੌਕੇ ਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ  ਸਨਮਾਨਿਤ ਵੀ ਕੀਤਾ ਗਿਆ।

ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਵਿਦਿਆਰਥੀ ਹਿੱਸਾ ਲੈਂਦੇ ਹੋਏ।

 ਮੰਚ ਦਾ ਸੰਚਾਲਨ ਪਰਮਿੰਦਰ ਕੌਰ ਨੇ ਬਹੁਤ ਵਧੀਆ ਅੰਦਾਜ਼ ਵਿੱਚ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬੀ.ਆਰ.ਸੀ (ਧਿਆਨਪੁਰ) ਮਨਦੀਪ ਸਿੰਘ ਖਾਨਫੱਤਾ, ਬਲਵਿੰਦਰ ਪਾਲ, ਰਜਿੰਦਰ ਕੁਮਾਰ, ਸਰੋਜ ਬਾਲਾ, ਦਵਿੰਦਰ ਕੌਰ, ਅਮਨਦੀਪ ਕੌਰ, ਗੁਲਸ਼ਨ ਕੁਮਾਰੀ ,ਸ਼ਿਖਾ ,ਹਰਪ੍ਰੀਤ ਸਿੰਘ, ਹਰਮਿੰਦਰ ਕੌਰ, ਵਰਿੰਦਰ ਕੌਰ, ਕਮਲਦੀਪ, ਪੁਨੀਤ ਗੁਪਤਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Send this to a friend