
⇒ਖੇਤੀਬਾੜੀ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਨੁੱਕੜ ਨਾਟਕ ਦਾ ਆਯੋਜਨ।
⇒ਪਰਾਲੀ ਦਾ ਧੂੰਆਂ ਮਨੁੱਖੀ ਵਾਤਾਵਰਨ ਨੂੰ ਕਰਦਾ ਹੈ ਪ੍ਰਦੂਸ਼ਿਤ- ਮੈਡਮ ਸੁਖਵਿੰਦਰ ਕੌਰ।
ਨਿਊਜ਼4ਪੰਜਾਬ ਬਿਊਰੋ
ਗੁਰਦਾਸਪੁਰ। ਫਤਿਹਗੜ੍ਹ ਚੂੜੀਆਂ ਬਲਾਕ ਦੇ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਸੋਮਵਾਰ ਨੂੰ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ (ਸਟਬਲ ਬਰਨਿੰਗ) ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਨੁੱਕੜ ਨਾਟਕ ਟੀਮ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਤੇ ਨੁਕੜ ਨਾਟਕ ਦੇ ਕਲਾਕਾਰਾਂ ਨੇ ਬੱਚਿਆਂ ਨੂੰ ਆਪਣੀ ਕਲਾਕਾਰੀ ਨਾਲ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਰੋਚਕ ਢੰਗ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਦੇ (ਕਾਰਜਕਾਰੀ ਪ੍ਰਿੰਸੀਪਲ) ਮੈਡਮ ਸੁਖਵਿੰਦਰ ਕੌਰ ਨੇ ਇਸ ਜਾਗਰੂਕਤਾ ਅਭਿਆਨ ਦੇ ਲਈ ਸਭ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਸਕੂਲ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ। ਇਸ ਤੋਂ ਬਾਅਦ ਬੱਚਿਆਂ ਨੂੰ ਸੰਬੋਧਨ ਕਰਦਿਆਂ ਮੈਡਮ ਸੁਖਵਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਵਾਤਾਵਰਨ ਨੂੰ ਦੂਸ਼ਿਤ ਕਰਨ ਵਿੱਚ ਸਭ ਤੋਂ ਵੱਡਾ ਹੱਥ ਮਨੁੱਖ ਦਾ ਆਪਣਾ ਹੀ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਜਿਹੜਾ ਜ਼ਹਿਰੀਲਾ ਧੂੰਆਂ ਪੈਦਾ ਹੁੰਦਾ ਹੈ, ਉਸਦੇ ਨਾਲ ਵਾਤਾਵਰਨ ਬਹੁਤ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ, ਜਿਸਦੇ ਕਰਕੇ ਕਈ ਭਿਆਨਕ ਬਿਮਾਰੀਆਂ ਵੀ ਫੈਲਦੀਆਂ ਹਨ।
ਇਹ ਜਹਿਰੀਲਾ ਧੂੰਆਂ ਸਾਡੇ ਵਾਤਾਵਰਨ ਨੂੰ ਦੂਸ਼ਿਤ ਕਰਦਾ ਹੈ। ਮੈਡਮ ਸੁਖਵਿੰਦਰ ਕੌਰ ਨੇ ਬੱਚਿਆਂ ਨੂੰ ਆਪਣੇ ਜਲਵਾਯੂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਸਾਰੇ ਰਲ ਕੇ ਕਿਸਾਨ ਵੀਰਾਂ ਤੱਕ ਇਹ ਸੁਨੇਹਾ ਪਹੁੰਚਾਈਏ ਕਿ ਪਰਾਲੀ ਨੂੰ ਅੱਗ ਨਾ ਲਾ ਕੇ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਆਪਣੇ ਵਾਤਾਵਰਨ ਅਤੇ ਮਿੱਟੀ ਦੀ ਸਿਹਤ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ।
ਇਸ ਮੌਕੇ ਤੇ ਡਾਕਟਰ ਅਜਮੇਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਫਤਿਹਗੜ੍ਹ ਚੂੜੀਆਂ , ਲੈਕਚਰਾਰ ਸ ,ਲਖਵਿੰਦਰ ਸਿੰਘ , ਲੈਕਚਰਾਰ ਸ, ਧਰਮਿੰਦਰ ਸਿੰਘ ,ਸ੍ਰੀਮਤੀ ਅਮਰਿੰਦਰ ਕੌਰ, ਸ, ਹਰਵਿੰਦਰ ਸਿੰਘ , ਸ੍ਰੀਮਤੀ ਰਾਜਵੀਰ ਕੌਰ ,ਸ੍ਰੀਮਤੀ ਭੁਪਿੰਦਰ ਕੌਰ ,ਸ੍ਰੀਮਤੀ ਸੁਖਜਿੰਦਰ ਕੌਰ, ਸ਼੍ਰੀਮਤੀ ਮੋਨਿਕਾ ਸਿਮੀ, ਸ੍ਰੀ ਕੀਮਤੀ ਲਾਲ ਵਰਮਾ, ਸ੍ਰੀ ਕਿਰਨਪ੍ਰੀਤ ਸਿੰਘ ,ਸ, ਮਨਜੋਤ ਸਿੰਘ, ਸ੍ਰੀ ਰਜਿੰਦਰ ਕੁਮਾਰ, ਸ, ਜੁਗਰਾਜ ਸਿੰਘ, ਸ੍ਰੀਮਤੀ ਰਾਜਵਿੰਦਰ ਕੌਰ ,ਸ੍ਰੀਮਤੀ ਮਿਨਾਕਸ਼ੀ , ਸ਼੍ਰੀਮਤੀ ਜਸਵੰਤ ਕੌਰ ,ਸ਼੍ਰੀਮਤੀ ਪ੍ਰਿਆ ਸ਼ਰਮਾ ਆਦਿ ਮੌਜੂਦ ਸਨ।


